10“ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੁੱਬਾਬੇਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਾਹਵੇਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ?”
11ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ “ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?”
12ਫਿਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, “ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ?”
13ਉਸਨੇ ਜਵਾਬ ਦਿੱਤਾ, “ਕੀ ਤੁਸੀਂ ਨਹੀਂ ਜਾਣਦੇ ਕਿ ਇਹ ਕੀ ਹਨ?” ਮੈਂ ਕਿਹਾ, “ਨਹੀਂ, ਮੇਰੇ ਮਾਲਕ।”
14ਤਾਂ ਉਸ ਨੇ ਆਖਿਆ, “ਇਹ ਉਹ ਦੋ ਹਨ ਜਿਹੜੇ ਮਸਹ ਕੀਤੇ ਹੋਏ ਹਨ ਜੋ ਸਾਰੀ ਧਰਤੀ ਦੇ ਯਾਹਵੇਹ ਦੀ ਸੇਵਾ ਕਰਦੇ ਹਨ।”