7“ਹੇ ਵੱਡੇ ਪਹਾੜ, ਤੂੰ ਕੀ ਹੈਂ? ਤੂੰ ਜ਼ਰੁੱਬਾਬੇਲ ਦੇ ਸਾਹਮਣੇ ਇੱਕ ਪੱਧਰੀ ਮੈਦਾਨ ਬਣ ਜਾਓਗੇ। ਫਿਰ ਉਹ ਉੱਚਾ ਪੱਥਰ ਲਿਆਵੇਗਾ, ਉੱਚੀ ਆਵਾਜ਼ ਵਿੱਚ ਕਹਿੰਦਾ ਹੈ, ‘ਪਰਮੇਸ਼ਵਰ ਇਸ ਨੂੰ ਬਰਕਤ ਦੇਵੇ! ਪਰਮੇਸ਼ਵਰ ਇਸ ਨੂੰ ਅਸੀਸ ਦੇਵੇ!’ ”
8ਤਦ ਮੇਰੇ ਕੋਲ ਯਾਹਵੇਹ ਦਾ ਵਚਨ ਆਇਆ:
9“ਜ਼ਰੁੱਬਾਬੇਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਹੈ; ਉਸਦੇ ਹੱਥ ਵੀ ਇਸਨੂੰ ਪੂਰਾ ਕਰਨਗੇ। ਤਦ ਤੁਹਾਨੂੰ ਪਤਾ ਲੱਗੇਗਾ ਕਿ ਸਰਬਸ਼ਕਤੀਮਾਨ ਯਾਹਵੇਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
10“ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੁੱਬਾਬੇਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਾਹਵੇਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ?”
11ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ “ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?”