ਜ਼ਕਰਯਾਹ 7

ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗ ਕਠੋਰ ਬਣਾ ਲਿਆ ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸਰਵਸ਼ਕਤੀਮਾਨ ਯਾਹਵੇਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਇਸ ਲਈ ਸਰਬਸ਼ਕਤੀਮਾਨ ਯਾਹਵੇਹ ਬਹੁਤ ਗੁੱਸੇ ਸੀ।

Zechariah 7:12 (UKJV) Yea, they made their hearts as an adamant stone, lest they should hear the law, and the words which the LORD of hosts has sent in his spirit by the former prophets: therefore came a great wrath from the LORD of hosts.

10ਵਿਧਵਾ ਜਾਂ ਯਤੀਮ, ਪਰਦੇਸੀ ਜਾਂ ਗਰੀਬ ਉੱਤੇ ਜ਼ੁਲਮ ਨਾ ਕਰੋ। ਇੱਕ-ਦੂਜੇ ਦੇ ਵਿਰੁੱਧ ਬੁਰਾਈ ਦੀ ਸਾਜ਼ਿਸ਼ ਨਾ ਕਰੋ।’

11“ਪਰ ਉਹਨਾਂ ਨੇ ਧਿਆਨ ਦੇਣ ਤੋਂ ਇਨਕਾਰ ਕਰ ਦਿੱਤਾ; ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ।

12ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗ ਕਠੋਰ ਬਣਾ ਲਿਆ ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸਰਵਸ਼ਕਤੀਮਾਨ ਯਾਹਵੇਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਇਸ ਲਈ ਸਰਬਸ਼ਕਤੀਮਾਨ ਯਾਹਵੇਹ ਬਹੁਤ ਗੁੱਸੇ ਸੀ।

13“ ‘ਜਦੋਂ ਮੈਂ ਬੁਲਾਇਆ, ਤਾਂ ਉਹਨਾਂ ਨੇ ਨਹੀਂ ਸੁਣਿਆ; ਇਸ ਲਈ ਜਦੋਂ ਉਹਨਾਂ ਨੇ ਪੁਕਾਰਿਆ, ਮੈਂ ਨਹੀਂ ਸੁਣਾਂਗਾ,’ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।

14‘ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ਼ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.