12ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗ ਕਠੋਰ ਬਣਾ ਲਿਆ ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸਰਵਸ਼ਕਤੀਮਾਨ ਯਾਹਵੇਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਇਸ ਲਈ ਸਰਬਸ਼ਕਤੀਮਾਨ ਯਾਹਵੇਹ ਬਹੁਤ ਗੁੱਸੇ ਸੀ।
13“ ‘ਜਦੋਂ ਮੈਂ ਬੁਲਾਇਆ, ਤਾਂ ਉਹਨਾਂ ਨੇ ਨਹੀਂ ਸੁਣਿਆ; ਇਸ ਲਈ ਜਦੋਂ ਉਹਨਾਂ ਨੇ ਪੁਕਾਰਿਆ, ਮੈਂ ਨਹੀਂ ਸੁਣਾਂਗਾ,’ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।
14‘ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ਼ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।’ ”