ਜ਼ਕਰਯਾਹ 7

ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ?

Zechariah 7:6 (UKJV) And when all of you did eat, and when all of you did drink, did not all of you eat for yourselves, and drink for yourselves?

4ਫਿਰ ਸਰਵਸ਼ਕਤੀਮਾਨ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

5“ਦੇਸ਼ ਦੇ ਸਾਰੇ ਲੋਕਾਂ ਅਤੇ ਜਾਜਕਾਂ ਨੂੰ ਪੁੱਛੋ, ‘ਜਦੋਂ ਤੁਸੀਂ ਪਿਛਲੇ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨਿਆਂ ਵਿੱਚ ਵਰਤ ਰੱਖਿਆ ਅਤੇ ਸੋਗ ਕੀਤਾ, ਇਹ ਸੱਚਮੁੱਚ ਮੇਰੇ ਲਈ ਹੈ ਕਿ ਤੁਸੀਂ ਵਰਤ ਰੱਖਿਆ ਸੀ?

6ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ?

7ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਾਹਵੇਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯੇਰੂਸ਼ਲੇਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ?’ ”

8ਅਤੇ ਯਾਹਵੇਹ ਦਾ ਵਚਨ ਜ਼ਕਰਯਾਹ ਨੂੰ ਦੁਬਾਰਾ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.