1ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਾਹਵੇਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਅਮਰਯਾਹ ਜੋ ਹਿਜ਼ਕੀਯਾਹ ਦਾ ਪੁੱਤਰ ਸੀ:
2“ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ,” ਯਾਹਵੇਹ ਦਾ ਵਾਕ ਹੈ।
3“ਮੈਂ ਮਨੁੱਖ ਅਤੇ ਜਾਨਵਰ ਦੋਹਾਂ ਨੂੰ ਹੂੰਝ ਸੁੱਟਾਂਗਾ। ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਵਿੱਚ ਮੱਛੀਆਂ ਨੂੰ ਮਿਟਾ ਦਿਆਂਗਾ। ਅਤੇ ਮੈਂ ਉਨ੍ਹਾਂ ਮੂਰਤੀਆਂ ਨੂੰ ਤਬਾਹ ਕਰ ਦਿਆਂਗਾ, ਜੋ ਦੁਸ਼ਟਾਂ ਦੇ ਪਤਨ ਦਾ ਕਾਰਨ ਬਣਦੇ ਹਨ।” “ਜਦੋਂ ਮੈਂ ਧਰਤੀ ਦੇ ਉੱਤੋਂ ਸਾਰੇ ਮਨੁੱਖਾਂ ਨੂੰ ਮਿਟਾ ਦੇਵਾਂਗਾ ਪ੍ਰਭੂ ਆਖਦਾ ਹੈ, ਇਹ ਯਾਹਵੇਹ ਆਖਦਾ ਹੈ।”
4“ਮੈਂ ਯਹੂਦਾਹ ਦੇ ਵਿਰੁੱਧ, ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦੇ ਵਿਰੁੱਧ ਆਪਣਾ ਹੱਥ ਚੁੱਕਾਂਗਾ। ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ।
5ਉਨ੍ਹਾਂ ਨੂੰ ਵੀ ਜਿਹੜੇ ਛੱਤਾਂ ਉੱਤੇ ਮੱਥਾ ਟੇਕਦੇ ਹਨ ਤਾਰਿਆਂ ਦੀ ਪੂਜਾ ਕਰਦੇ ਹਨ, ਉਹ ਜਿਹੜੇ ਮੱਥਾ ਟੇਕਦੇ ਹਨ ਅਤੇ ਨਾਲੇ ਯਾਹਵੇਹ ਦੀ ਸਹੁੰ ਖਾਂਦੇ ਹਨ, ਅਤੇ ਮੋਲੋਕ ਦੀ ਵੀ ਸਹੁੰ ਖਾਂਦੇ ਹਨ,