ਸਫ਼ਨਯਾਹ 1

ਉਸ ਦਿਨ ਮੈਂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦਿਆਂਗਾ ਜਿਹੜੇ ਦਹਿਲੀਜ਼ ਉੱਤੇ ਪੈਰ ਰੱਖਣ ਤੋਂ ਬਚਦੇ ਹਨ, ਜੋ ਆਪਣੇ ਦੇਵਤਿਆਂ ਦੇ ਭਵਨ ਨੂੰ ਹਿੰਸਾ ਅਤੇ ਛਲ ਨਾਲ ਭਰ ਦਿੰਦੇ ਹਨ।

Zephaniah 1:9 (UKJV) In the same day also will I punish all those that leap on the threshold, which fill their masters' houses with violence and deceit.

7ਸਰਬਸ਼ਕਤੀਮਾਨ ਯਾਹਵੇਹ ਦੇ ਅੱਗੇ ਚੁੱਪ ਰਹੋ, ਕਿਉਂਕਿ ਯਾਹਵੇਹ ਦਾ ਦਿਨ ਨੇੜੇ ਹੈ। ਯਾਹਵੇਹ ਨੇ ਇੱਕ ਬਲੀਦਾਨ ਤਿਆਰ ਕੀਤਾ ਹੈ; ਉਸਨੇ ਉਨ੍ਹਾਂ ਨੂੰ ਪਵਿੱਤਰ ਕੀਤਾ ਹੈ ਜਿਨ੍ਹਾਂ ਨੂੰ ਉਸਨੇ ਸੱਦਾ ਦਿੱਤਾ ਹੈ।

8“ਯਾਹਵੇਹ ਦੇ ਬਲੀਦਾਨ ਦੇ ਦਿਨ, ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ।

9ਉਸ ਦਿਨ ਮੈਂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦਿਆਂਗਾ ਜਿਹੜੇ ਦਹਿਲੀਜ਼ ਉੱਤੇ ਪੈਰ ਰੱਖਣ ਤੋਂ ਬਚਦੇ ਹਨ, ਜੋ ਆਪਣੇ ਦੇਵਤਿਆਂ ਦੇ ਭਵਨ ਨੂੰ ਹਿੰਸਾ ਅਤੇ ਛਲ ਨਾਲ ਭਰ ਦਿੰਦੇ ਹਨ।

10“ਉਸ ਦਿਨ,” ਯਾਹਵੇਹ ਦਾ ਵਾਕ ਹੈ, “ਮੱਛੀ ਫਾਟਕ ਤੋਂ ਇੱਕ ਪੁਕਾਰ ਉੱਠੇਗੀ, ਨਗਰ ਵਿੱਚ ਨਵੇਂ ਵੱਸੇ ਹੋਏ ਮਹੁੱਲੇ ਤੱਕ ਵਿਰਲਾਪ, ਅਤੇ ਪਹਾੜੀਆਂ ਵਿੱਚ ਵੱਡਾ ਧੜਾਕਾ ਹੋਵੇਗਾ।

11ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.