9“ਫਿਰ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਯਾਹਵੇਹ ਦਾ ਨਾਮ ਲੈ ਕੇ ਉਸ ਦੀ ਸੇਵਾ ਕਰਨ। ਅਤੇ ਮੋਢੇ ਨਾਲ ਮੋਢਾ ਜੋੜ ਕੇ ਉਸਦੀ ਸੇਵਾ ਕਰਨ।
10ਕੂਸ਼ ਦੀਆਂ ਨਦੀਆਂ ਦੇ ਪਾਰੋਂ ਮੇਰੇ ਉਪਾਸਕ, ਮੇਰੇ ਖਿੰਡੇ ਹੋਏ ਲੋਕ, ਮੇਰੇ ਲਈ ਭੇਟਾਂ ਲਿਆਉਣਗੇ।
11ਉਸ ਦਿਨ, ਹੇ ਯੇਰੂਸ਼ਲੇਮ, ਤੁੂੰ ਸ਼ਰਮਿੰਦਾ ਨਹੀਂ ਹੋਵੇਗਾ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਤੇਰੇ ਵਿੱਚੋਂ ਹਰੇਕ ਹੰਕਾਰੀ ਅਤੇ ਅਭਮਾਨੀ ਤੇਰੇ ਤੋਂ ਦੂਰ ਕਰਾਂਗਾ। ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇ।
12ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਾਹਵੇਹ ਦੇ ਨਾਮ ਵਿੱਚ ਪਨਾਹ ਲੈਣਗੇ।
13ਉਹ ਕੋਈ ਗਲਤ ਕੰਮ ਨਹੀਂ ਕਰਨਗੇ। ਉਹ ਕੋਈ ਝੂਠ ਨਹੀਂ ਬੋਲਣਗੇ। ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।”