ਸਫ਼ਨਯਾਹ 3

ਉਸ ਨੇ ਮੇਰੀ ਆਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ਵਰ ਦੇ ਨੇੜੇ ਆਈ।

Zephaniah 3:2 (UKJV) She obeyed not the voice; she received not correction; she trusted not in the LORD; she drew not near to her God.

1ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ

2ਉਸ ਨੇ ਮੇਰੀ ਆਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ਵਰ ਦੇ ਨੇੜੇ ਆਈ।

3ਉਹ ਦੇ ਅੰਦਰ ਉਹ ਦੇ ਅਧਿਕਾਰੀ ਸ਼ੇਰ ਗਰਜਦੇ ਹਨ। ਉਸ ਦੇ ਹਾਕਮ ਸ਼ਾਮ ਦੇ ਬਘਿਆੜ ਹਨ, ਜੋ ਸਵੇਰ ਲਈ ਕੁਝ ਨਹੀਂ ਛੱਡਦੇ।

4ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.