ਸਫ਼ਨਯਾਹ 3

ਇਸ ਲਈ ਯਾਹਵੇਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।

Zephaniah 3:8 (UKJV) Therefore wait all of you upon me, says the LORD, until the day that I rise up to the prey: for my determination is to gather the nations, that I may assemble the kingdoms, to pour upon them mine indignation, even all my fierce anger: for all the earth shall be devoured with the fire of my jealousy.

6“ਮੈਂ ਕੌਮਾਂ ਨੂੰ ਤਬਾਹ ਕਰ ਦਿੱਤਾ ਹੈ; ਉਨ੍ਹਾਂ ਦੇ ਗੜ੍ਹ ਢਾਹ ਦਿੱਤੇ ਗਏ ਹਨ। ਮੈਂ ਉਨ੍ਹਾਂ ਦੀਆਂ ਗਲੀਆਂ ਨੂੰ ਉਜਾੜ ਛੱਡ ਦਿੱਤਾ ਹੈ, ਜਿਸ ਵਿੱਚੋਂ ਕੋਈ ਨਹੀਂ ਲੰਘਦਾ। ਉਨ੍ਹਾਂ ਦੇ ਸ਼ਹਿਰ ਉਜਾੜ ਦਿੱਤੇ ਗਏ ਹਨ। ਉਹ ਉਜਾੜ ਅਤੇ ਖਾਲੀ ਹਨ।

7ਯੇਰੂਸ਼ਲੇਮ ਬਾਰੇ ਮੈਂ ਸੋਚਿਆ, ‘ਤੁਸੀਂ ਸਿਰਫ ਮੈਥੋਂ ਡਰਨ ਅਤੇ ਮੇਰੀ ਤਾੜਨਾ ਨੂੰ ਮੰਨਣ,’ ਤਦ ਉਸ ਦੇ ਪਨਾਹ ਸਥਾਨਾਂ ਨੂੰ ਤਬਾਹ ਨਹੀਂ ਕੀਤਾ ਜਾਵੇਗਾ, ਨਾ ਹੀ ਮੇਰੀ ਕੋਈ ਸਜ਼ਾ ਉਨ੍ਹਾਂ ਉੱਤੇ ਆਵੇਗੀ। ਪਰ ਉਹ ਅਜੇ ਵੀ ਆਪਣੇ ਸਾਰੇ ਕੰਮਾਂ ਵਿੱਚ, ਭ੍ਰਿਸ਼ਟਤਾ ਨਾਲ ਕੰਮ ਕਰਨ ਲਈ ਉਤਾਵਲੇ ਹਨ।”

8ਇਸ ਲਈ ਯਾਹਵੇਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।

9“ਫਿਰ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਯਾਹਵੇਹ ਦਾ ਨਾਮ ਲੈ ਕੇ ਉਸ ਦੀ ਸੇਵਾ ਕਰਨ। ਅਤੇ ਮੋਢੇ ਨਾਲ ਮੋਢਾ ਜੋੜ ਕੇ ਉਸਦੀ ਸੇਵਾ ਕਰਨ।

10ਕੂਸ਼ ਦੀਆਂ ਨਦੀਆਂ ਦੇ ਪਾਰੋਂ ਮੇਰੇ ਉਪਾਸਕ, ਮੇਰੇ ਖਿੰਡੇ ਹੋਏ ਲੋਕ, ਮੇਰੇ ਲਈ ਭੇਟਾਂ ਲਿਆਉਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.